ਮੋਦੀ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦੇ ਸੰਘਰਸ਼ ਵਿੱਚ ਨਾਭਾ ਤਹਿਸੀਲ ਦੇ ਅਧਿਆਪਕਾਂ ਨੇ ਡੈਮੋਕਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ‘ਚ ਪਟਿਆਲਾ-ਨਾਭਾ ਸੜਕ ‘ਤੇ ਕਲਿਆਣ ਟੋਲ ਪਲਾਜ਼ਾ ਵਿਖੇ ਚਲਦੇ ਪੱਕੇ ਧਰਨੇ ਵਿੱਚ ਰਾਤ ਸਮੇਂ ਰੁਕਦਿਆ ਹਿੱਸਾ ਲਿਆ। ਇਸ ਮੌਕੇ ਅਧਿਆਪਕ ਅਤੇ ਕਿਸਾਨ ਆਗੂਆਂ ਨੇ ਵਿਚਾਰ ਸਾਂਝੇ ਕੀਤੇ। ਕਿਸਾਨੀ ਵਿਰੋਧੀ ਕਾਨੂੰਨ ਪਾਸ ਕਰਨ ਵਾਲੇ ਨਰਿੰਦਰ ਮੋਦੀ ਅਤੇ ਮੁਲਾਜ਼ਮਾਂ ‘ਤੇ ਕੇਂਦਰੀ ਸਕੇਲ ਲਾਗੂ ਕਰਨ ਸਮੇਤ ਹੋਰ ਲੋਕ ਵਿਰੋਧੀ ਫੈਸਲੇ ਲੈਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕ ਕੇ ਰੋਸ ਵੀ ਜਾਹਿਰ ਕੀਤਾ।
ਇਸ ਦੌਰਾਨ ਕਿਸਾਨ ਆਗੂ ਗੁਰਮੀਤ ਸਿੰਘ ਦਿੱਤੂਪੁਰ, ਜੰਗ ਸਿੰਘ ਭਟੇੜੀ ਅਤੇ ਅਵਤਾਰ ਸਿੰਘ ਕੌਰਜੀਵਾਲਾ ਤੋਂ ਇਲਾਵਾ ਡੈਮੋਕਰੇਟਿਕ ਟੀਚਰਜ਼ ਫਰੰਟ ਤੋਂ ਦਵਿੰਦਰ ਸਿੰਘ ਪੂਨੀਆ, ਵਿਕਰਮ ਦੇਵ ਸਿੰਘ, ਹਰਵਿੰਦਰ ਰੱਖੜਾ, ਰਾਮ ਸ਼ਰਨ, ਭਜਨ ਸਿੰਘ, ਪਰਮਵੀਰ ਸਿੰਘ, ਸੁਖਵੀਰ ਸਿੰਘ, ਪਰਮਿੰਦਰ ਸਿੰਘ, ਗੁਰਪਰੀਤ ਸਿੰਘ, ਕਰਮਜੀਤ ਸਿੰਘ, ਬਲਕਾਰ ਸਿੰਘ, ਸੁਖਦੀਪ ਸਿੰਘ, ਰਣਧੀਰ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਬਾਗੀਸ਼ ਕੁਮਾਰ, ਪਵਨ ਕੁਮਾਰ, ਨਾਜ਼ਰ ਸਿੰਘ, ਸਾਦਿਕ ਮੁਹੰਮਦ, ਉਧਮ ਸਿੰਘ, ਰਵਿੰਦਰ ਸਿੰਘ ਅਤੇ ਹਰਬੰਸ ਸਿੰਘ ਵੀ ਮੌਜੂਦ ਰਹੇ।
kisan
error: Alert: Content is protected !!