ਕੰਪਿਊਟਰ ਅਧਿਆਪਕਾਂ ਨੇ ਡੀ ਸੀ ਨੂੰ ਮੰਗ ਪੱਤਰ ਦਿੱਤਾ
ਕੰਪਿਊਟਰ ਅਧਿਆਪਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਪਨਦੀਪ ਸਿੰਘ ਦੀ ਅਗਵਾਈ ਵਿਚ ਅੱਜ ਜਿਲ੍ਹਾ ਪਠਾਨਕੋਟ ਵਿਖੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਅਤੇ ਡੀ ਸੀ ਦੇ ਪੀ ਏ ਨੂੰ ਮੰਗ ਕੀਤੀ ਕਿ ਉਨ੍ਹਾਂ ਵੱਲੋਂ ਦਿੱਤਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਤੱਕ ਭੇਜ ਦਿੱਤਾ ਜਾਵੇ ਤਾਂ ਜ਼ੋ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਅਤੇ ਅਵਾਜ ਮੁੱਖ ਮੰਤਰੀ ਪੰਜਾਬ ਤੱਕ ਪਹੁੰਚ ਸਕੇ। ਪ੍ਰਧਾਨ ਨੇ ਦੱਸਿਆ ਕੇ ਅੱਜ ਤੱਕ ਪੰਜਾਬ ਵਿੱਚ ਅਜਿਹਾ ਕੋਈ ਅਧਿਆਪਕ ਨਹੀਂ ਹੈ ਜਿਸ ਨੂੰ ਪੰਜਾਬ ਦੀਆਂ ਸਰਕਾਰਾਂ ਨੇ 15 ਸਾਲ ਬਾਅਦ ਵੀ ਪੱਕਾ ਨਾ ਕੀਤਾ ਹੋਵੇ। 15 ਸਾਲ ਬਾਅਦ ਵੀ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਨਹੀਂ ਕੀਤਾ ਜਾ ਰਿਹਾ। ਜੇਕਰ ਪੰਜਾਬ ਸਰਕਾਰ ਦਾ ਵਤੀਰਾ ਸਾਡੇ ਲਈ ਕਿਹੋ ਜਿਹਾ ਰਿਹਾ ਕੰਪਿਊਟਰ ਅਧਿਆਪਕ ਸੜਕਾਂ ਤੇ ਆਉਣ ਲਈ ਮਜਬੂਰ ਹੋ ਜਾਣਗੇ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।